ਸਿੰਘੂ ਬਾਰਡਰ ‘ਤੇ ਕਿਸਾਨ ਅੰਦੋਲਨ ਦੇ ਮੰਚ ਨੇੜਿਓ ਟੰਗੀ ਹੋਈ ਮਿਲੀ ਨੌਜਵਾਨ ਦੀ ਕਤਲ ਕੀਤੀ ਲਾਸ਼

ਨਵੀਂ ਦਿੱਲੀ, 15 ਅਕਤੂਬਰ – ਦਿੱਲੀ ਦੇ ਸਿੰਘੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਮੰਚ ਕੋਲੋਂ ਇੱਕ ਨੌਜਵਾਨ ਦੀ ਟੰਗੀ ਹੋਈ ਬੇਰਹਿਮੀ ਨਾਲ ਕਤਲ ਕੀਤੀ ਲਾਸ਼ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ 35 ਕੁ ਸਾਲਾਂ ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਹੱਥ ਕੱਟ ਕੇ ਲਾਸ਼ ਨੂੰ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ। ਨੌਜਵਾਨ ਦੇ ਸਰੀਰ ਉੱਪਰ ਵੀ ਤੇਜਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ ਮਿਲੇ ਹਨ।ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਸਿੰਘੂ ਬਾਰਡਰ ‘ਤੇ ਹੰਗਾਮਾ ਸ਼ੁਰੂ ਹੋ ਗਿਆ ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

Leave a Reply

Your email address will not be published. Required fields are marked *