ਨਵੀਂ ਦਿੱਲੀ, 15 ਅਕਤੂਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,862 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 16,391 ਠੀਕ ਹੋਏ ਹਨ ਤੇ 379 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 9246 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 96 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,40,37,592, ਸਰਗਰਮ ਮਾਮਲਿਆਂ ਦੀ ਗਿਣਤੀ 2,03,678, ਠੀਕ ਹੋਣ ਵਾਲਿਆਂ ਦੀ ਗਿਣਤੀ 3,33,82,100, ਕੁੱਲ ਮੌਤਾਂ ਦੀ ਗਿਣਤੀ 4,51,814 ਅਤੇ 97,14,38,553 ਵੈਕਸੀਨੇਸ਼ਨ ਹੋ ਚੁੱਕੀ ਹੈ।