ਨਵੀਂ ਦਿੱਲੀ, 15 ਅਕਤੂਬਰ – ਸਿੰਘੂ ਬਾਰਡਰ ਘਟਨਾ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੱਤਰਕਾਰ ਵਾਰਤਾ ਦਾ ਆਯੋਜਨ ਕੀਤਾ ਗਿਆ।ਪੱਤਰਕਾਰਾਂ ਨੂੰ ਸੰਬੋਧਨ ਕਰਦਿਆ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਸਿੰਘੂ ਬਾਰਡਰ ਘਟਨਾ ਜਿਸ ਵਿਚ ਲਖਬੀਰ ਸਿੰਘ ਨਾਂਅ ਦੇ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ ਸੀ, ਦੀ ਨਿਖੇਧੀ ਕਰਦਾ ਹੈ।ਕਿਸਾਨ ਅੰਦੋਲਨ ਕਿਸੇ ਵੀ ਤਰਾਂ ਦੀ ਹਿੰਸਾ ਦਾ ਵਿਰੋਧ ਕਰਦਾ ਹੈ ਤੇ ਕਿਸੇ ਵੀ ਧਿਰ ਨਾਲ ਮੋਰਚੇ ਦਾ ਕੋਈ ਸਬੰਧ ਨਹੀਂ ਹੈ। ਉਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਿਕ ਸਜ਼ਾ ਦੇਣ ਦੀ ਮੰਗ ਕਰਦਿਆ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਵੇ, ਜਿਸ ਵਿਚ ਸੰਯੁਕਤ ਕਿਸਾਨ ਮੋਰਚਾ ਪੂਰਾ ਸਹਿਯੋਗ ਕਰੇਗਾ। ਇਸ ਘਟਨਾ ਨੂੰ ਧਾਰਮਿਕ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਤੇ ਸੰਯੁਕਤ ਕਿਸਾਨ ਮੋਰਚਾ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗਾ ਕਿ ਇਸ ਘਟਨਾ ਪਿੱਛੇ ਕਿਸ ਸੰਗਠਨ ਦੀ ਸਾਜ਼ਿਸ਼ ਹੈ।