ਨਵੀਂ ਦਿੱਲੀ, 16 ਅਕਤੂਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 15,981 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 17,861 ਠੀਕ ਹੋਏ ਹਨ ਤੇ 166 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 8867 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 67 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,40,53,573, ਸਰਗਰਮ ਮਾਮਲਿਆਂ ਦੀ ਗਿਣਤੀ 2,01,632, ਠੀਕ ਹੋਣ ਵਾਲਿਆਂ ਦੀ ਗਿਣਤੀ 3,33,99,961, ਕੁੱਲ ਮੌਤਾਂ ਦੀ ਗਿਣਤੀ 4,51,980 ਅਤੇ 97,23,77,045 ਵੈਕਸੀਨੇਸ਼ਨ ਹੋ ਚੁੱਕੀ ਹੈ।