ਨਵੀਂ ਦਿੱਲੀ, 16 ਅਕਤੂਬਰ – ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਉੱਪਰ ਬੋਲਦਿਆ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਿੰਘੂ ਬਾਰਡਰ ‘ਤੇ ਜੋ ਵੀ ਹੋਇਆ ਉਹ ਗਲਤ ਹੈ। ਕਿਸੇ ਨੇ ਲਖਵੀਰ ਦੀ ਹੱਤਿਆ ਕਰ ਦਿੱਤੀ ਤੇ ਪੁਲਿਸ ਨੇ ਬਾਅਦ ਵਿਚ ਹੱਤਿਆ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ। ਮਾਮਲਾ ਜਾਂਚ ਦਾ ਵਿਸ਼ਾ ਹੈ। ਇਹ ਘਟਨਾ ਸਾਡੇ ਵਿਰੋਧ ਪ੍ਰਦਰਸ਼ਨ ਨੂੰ ਪ੍ਰਭਾਵਿਤ ਨਹੀਂ ਕਰੇਗੀ।