ਸਿੰਘੂ ਬਾਰਡਰ ਘਟਨਾ ਦੇ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦਵੇ ਪੰਜਾਬ ਸਰਕਾਰ – ਮਾਇਆਵਤੀ

ਲਖਨਊ, 16 ਅਕਤੂਬਰ – ਬਸਪਾ ਸੁਪਰੀਮੋ ਮਾਇਆਵਤੀ ਨੇ ਸਿੰਘੂ ਬਾਰਡਰ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੰਘ ਬਾਰਡਰ ‘ਤੇ ਪੰਜਾਬ ਦੇ ਦਲਿਤ ਨੌਜਵਾਨ ਦੀ ਹੱਤਿਆ ਬੇਹੱਦ ਦੁੱਖਦਾਈ ਹੈ। ਉਨ੍ਹਾਂ ਜਿੱਥੇ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਉੱਥੇ ਹੀ ਉਨ੍ਹਾਂ ਦਲਿਤ ਮੁੱਖ ਮੰਤਰੀ ਹੋਣ ਦੇ ਨਾਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਲਖੀਮਪੁਰ ਖੀਰੀ ਘਟਨਾ ਦੀ ਤਰਾਂ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।

Leave a Reply

Your email address will not be published. Required fields are marked *