ਨਵੀਂ ਦਿੱਲੀ, 16 ਅਕਤੂਬਰ – ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਸੋਨੀਆਂ ਗਾਂਧੀ ਨੇ ਕਿਹਾ ਕਿ ਮੈਂ ਹੀ ਕਾਂਗਰਸ ਦੀ full time ਪ੍ਰਧਾਨ ਹਾਂ। ਪਾਰਟੀ ਦੇ ਅਸੰਤੁਸ਼ਟ ਨੇਤਾਵਾਂ ਨੂੰ ਅਨੁਸ਼ਾਸਨ ਦਾ ਪਾਠ ਪੜਾਉਂਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਕੋਈ ਗੱਲ ਹੈ ਤਾਂ ਮੀਡੀਆ ਦੀ ਬਜਾਇ ਉਨ੍ਹਾਂ ਨੂੰ ਸਾਫ ਸਾਫ ਕਹੀ ਜਾਵੇ। ਕਾਂਗਰਸ ਸੰਗਠਨ ਚੋਣਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਸੰਗਠਨ ਚੋਣਾਂ ਦੀ ਪ੍ਰਕਿਰਿਆ 1 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ ਅਕਤੂਬਰ 2022 ਨੂੰ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਲਖੀਮਪੁਰ ਖੀਰੀ ਘਟਨਾ ਉੱਪਰ ਬੋਲਦਿਆਂ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਭਾਜਪਾ ਦੀ ਮਾਨਸਕਿਤਾ ਨੂੰ ਦਰਸਾਉਂਦੀ ਹੈ।