ਸੋਨੀਪਤ, 16 ਅਕਤੂਬਰ – ਸਿੰਘੂ ਬਾਰਡਰ ‘ਤੇ ਬੀਤੇ ਦਿਨ ਪੰਜਾਬ ਦੇ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰ ਲਾਸ਼ ਨੂੰ ਬੈਰੀਕੇਡ ਨਾਲ ਟੰਗ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸ਼ਾਮ ਨੂੰ ਪੁਲਿਸ ਸਾਹਮਣੇ ਪੇਸ਼ ਹੋ ਕੇ ਇਸ ਹੱਤਿਆ ਦੀ ਜ਼ਿੰਮੇਵਾਰੀ ਨਿਹੰਗ ਸਿੰਘ ਸਰਬਜੀਤ ਸਿੰਘ ਨੇ ਲੈ ਲਈ ਸੀ। ਸਰਵਜੀਤ ਸਿੰਘ ਨੂੰ ਅੱਜ ਸੋਨੀਪਤ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਨੇ ਉਸ ਨੂੰ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।