ਨਵੀਂ ਦਿੱਲੀ, 18 ਅਕਤੂਬਰ – ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਅਤੇ ਉਸ ਦੇ ਬੇਟੇ ਆਸ਼ੀਸ਼ ਮਿਸ਼ਰਾ ਖਿਲਾਫ ਸਖਤ ਕਾਰਾਵਈ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨਾਂ ਵੱਲੋਂ ਰੇਲ ਰੋਕ ਅੰਦੋਲਨ ਅੱਜ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੇ ਫ਼ਿਰੋਜ਼ਪੁਰ, ਜੰਡਿਆਲਾ ਗੁਰੁ ਅਤੇ ਹੋਰ ਕਈ ਥਾਵਾਂ’ਤੇ ਟਰੇਨਾਂ ਰੋਕੀਆਂ ਹਨ।