ਫਗਵਾੜਾ, 18 ਅਕਤੂਬਰ (ਰਮਨਦੀਪ) – ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਅਤੇ ਉਸ ਦੇ ਬੇਟੇ ਆਸ਼ੀਸ਼ ਮਿਸ਼ਰਾ ਖਿਲਾਫ ਸਖਤ ਕਾਰਾਵਈ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨਾਂ ਵੱਲੋਂ ਫਗਵਾੜਾ ਰੇਲਵੇ ਸਟੇਸ਼ਨ ਵਿਖੇ ਵੀ 2 ਟਰੇਨਾਂ ਇੰਦੌਰ ਜੰਮੂ ਤਵੀ ਅਤੇ ਕਟਿਹਾਰ ਐਕਸਪ੍ਰੈੱਸ ਨੂੰ ਰੋਕ ਦਿੱਤਾ ਗਿਆ।ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਦੇਸ਼ ਭਰ ‘ਚ ਰੇਲਾਂ ਰੋਕ ਅੰਦੋਲਨ ਕੀਤਾ ਜਾ ਰਿਹਾ ਹੈ ਜੋ ਕਿ ਸ਼ਾਮ 4 ਵਜੇ ਤੱਕ ਚੱਲੇਗਾ। ਉਨ੍ਹਾਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਕਰਦਿਆ ਇਲਾਕੇ ਦੇ ਕਿਸਾਨਾਂ, ਮਜ਼ਦੂਰਾਂ, ਇਨਸਾਫ ਪਸੰਦ ਲੋਕਾਂ, ਵਪਾਰੀਆਂ ਅਤੇ ਸਭ ਵਰਗ ਦੇ ਲੋਕਾਂ ਨੂੰ ਰੇਲਵੇ ਸੇਸ਼ਨ ਫਗਵਾੜਾ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਲਈ ਆਵਾਜ਼ ਬੁਲੰਦ ਕੀਤੀ ਜਾ ਸਕੇ।