ਪੰਚਕੂਲਾ, 18 ਅਕਤੂਬਰ – ਰਣਜੀਤ ਸਿੰਘ ਕਤਲਕਾਂਡ ‘ਚ ਪੰਚਕੂਲਾ ਦੀ ਸੀ.ਬੀ.ਆਈ ਅਦਾਲਤ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਸਾਰੇ ਦੋਸ਼ੀਆਂ ਨੂੰ ਉਮਰ ਕੈਦ ਸੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਰਾਮ ਰਹੀਮ ਨੂੰ 31 ਲੱਖ ਰੁਪਏ ਅਤੇ ਬਾਕੀ ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਹੈ।