ਭਾਰਤ ‘ਚ 231 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ

ਨਵੀਂ ਦਿੱਲੀ, 19 ਅਕਤੂਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 13,058 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ 231 ਦਿਨਾਂ ਬਾਅਦ ਸਭ ਤੋਂ ਘੱਟ ਮਾਮਲੇ ਹਨ। ਇਸ ਤੋਂ ਇਲਾਵਾ 19,470 ਠੀਕ ਹੋਏ ਹਨ ਤੇ 164 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 6676 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 60 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,40,94,373, ਸਰਗਰਮ ਮਾਮਲਿਆਂ ਦੀ ਗਿਣਤੀ 1,83,118, ਠੀਕ ਹੋਣ ਵਾਲਿਆਂ ਦੀ ਗਿਣਤੀ 3,34,58,801, ਕੁੱਲ ਮੌਤਾਂ ਦੀ ਗਿਣਤੀ 4,52,454 ਅਤੇ 8,67,69,411 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *