ਪੰਜਾਬ ਵਿਧਾਨ ਸਭਾ ਚੋਣਾਂ – ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 19 ਅਕਤੂਬਰ – ਪੰਜਾਬ ਵਿਚ 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਤੋਂ ਹਰਪਾਲ ਜੁਨੇਜਾ, ਲਹਿਰਾ ਤੋਂ ਐੱਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੁਨਾਮ ਤੋਂ ਬਲਦੇਵ ਸਿੰਘ ਮਾਨ ਅਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਘੋਸ਼ਿਤ ਕੀਤਾ ਹੈ। ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ 74 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *