ਮੁੰਬਈ, 4 ਮਈ – ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਆਈ.ਪੀ.ਐੱਲ-2021 ਇਸ ਸੀਜ਼ਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ਦੇ ਵਾਈਸ ਪ੍ਰਧਾਨ ਰਾਜੀਵ ਸ਼ੁਕਲਾ ਨੇ ਦਿੱਤੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਕੋਲਕਾਤਾ ਨਾਈਟ ਰਾਈਡਰਜ਼ ਦੇ 2 ਖਿਡਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ ਜਿਸ ਤੋਂ ਬਾਅਦ ਕੋਲਕਾਤਾ ਤੇ ਬੈਂਗਲੌਰ ਦਾ ਮੈਚ ਮੁਲਤਵੀ ਕਰ ਦਿੱਤਾ ਗਿਆ ਗਿਆ ਸੀ।