ਅੰਮ੍ਰਿਤਸਰ, 19 ਅਕਤੂਬਰ – ਸਿੰਘੂ ਬਾਰਡਰ ਕਤਲਕਾਂਡ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਦਰਬਾਰ ਸਾਹਿਬ ਨੂੰ ਲੈ ਕੇ ਦਿੱਤੇ ਗਏ ਬਿਆਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਹੈ।ਸਿੰਘੂ ਬਾਰਡਰ ਕਤਲਕਾਂਡ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਕਿਹਾ ਸੀ ਕਿ ਬਿਨ੍ਹਾਂ ਦਸਤਾਰ ਵਾਲੇ ਸ੍ਰੀ ਦਰਬਾਰ ਸਾਹਿਬ ਸੰਭਲ ਕੇ ਜਾਣ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਢੱਡਰੀਆਂ ਵਾਲੇ ਨੂੰ ਤਾੜਨਾ ਦਿੰਦੇ ਹੋਏ ਕਿਹਾ ਕਿ ਸਿੰਘੂ ਬਾਰਡਰ ਬਾਰੇ ਢੱਡਰੀਆਂ ਵਾਲਾ ਜੋ ਮਰਜ਼ੀ ਕਹਿਣ, ਪਰ ਸ੍ਰੀ ਦਰਬਾਰ ਸਾਹਿਬ ਬਾਰੇ ਦਿੱਤੇ ਬਿਆਨਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।