ਪੰਜਾਬ ‘ਚ DAP ਦੀ ਘਾਟ ਨੂੰ ਪੂਰਾ ਕਰਨ ਦਾ ਕੇਂਦਰੀ ਮੰਤਰੀ ਨੇ ਦਿੱਤਾ ਭਰੋਸਾ – ਕਾਕਾ ਰਣਦੀਪ

ਨਵੀਂ ਦਿੱਲੀ, 19 ਅਕਤੂਬਰ – ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਪੰਜਾਬ ‘ਚ DAP ਦੀ ਘਾਟ ਨੂੰ ਲੈ ਕੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਮਨਸੁੱਖ ਮੰਡਵੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਕਾਕਾ ਰਣਦੀਪ ਸਿੰਘ ਨੇ ਟਵੀਟ ਕਰ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਤੋਂ ਪੰਜਾਬ ‘ਚ DAP ਦੀ ਘਾਟ ਨੂੰ ਪੂਰਾ ਕਰਨ ਲਈ ਜਲਦ ਤੋਂ ਜਲਦ DAP ਭੇਜਣ ਦੀ ਮੰਗ ਕੀਤੀ ਸੀ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਨੂੰ ਜਲਦ ਹੀ ਲੋੜ ਅਨੁਸਾਰ DAP ਭੇਜੀ ਜਾਵੇਗੀ।

Leave a Reply

Your email address will not be published. Required fields are marked *