ਨਵੀਂ ਦਿੱਲੀ, 4 ਮਈ – ਕੋਰੋਨਾ ਸੰਕਟ ਦੌਰਾਨ ਦਿੱਲੀ ਸਰਕਾਰ ਨੇ 72 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ 2 ਮਹੀਨੇ ਤੱਕ ਮੁਫਤ ਰਾਸ਼ਨ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਆਟੋ ਟੈਕਸੀ ਚਾਲਕਾਂ ਨੂੰ ਵੀ 5-5 ਹਜ਼ਾਰ ਰੁਪਏ ਆਰਥਿਕ ਮਦਦ ਦੇਣ ਦਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਾਲਾਤ ਸੁਧਰੇ ਤਾਂ ਦਿੱਲੀ ‘ਚ ਲਾਕਡਾਊਨ ਜਲਦ ਹੀ ਹਟਾ ਦਿੱਤਾ ਜਾਵੇਗਾ।