ਨਵੀਂ ਦਿੱਲੀ, 20 ਅਕਤੂਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 14,623 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ ਕੱਲ੍ਹ ਨਾਲ਼ੋ 12 ਫੀਸਦੀ ਜ਼ਿਆਦਾ ਹਨ। ਇਸ ਤੋਂ ਇਲਾਵਾ 19,446 ਠੀਕ ਹੋਏ ਹਨ ਤੇ 197 ਮਰੀਜ਼ਾਂ ਦੀ ਮੌਤ ਹੋਈ ਹੈ। ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 7643 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 77 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,41,08,996, ਸਰਗਰਮ ਮਾਮਲਿਆਂ ਦੀ ਗਿਣਤੀ 1,78,098, ਠੀਕ ਹੋਣ ਵਾਲਿਆਂ ਦੀ ਗਿਣਤੀ 3,34,78,247, ਕੁੱਲ ਮੌਤਾਂ ਦੀ ਗਿਣਤੀ 4,52,651 ਅਤੇ 99,12,82,283 ਵੈਕਸੀਨੇਸ਼ਨ ਹੋ ਚੁੱਕੀ ਹੈ।