ਕੈਪਟਨ ਨਵੀਂ ਪਾਰਟੀ ਲਈ ਖੇਤੀ ਕਾਨੂੰਨਾਂ ਦਾ ਲੈ ਰਹੇ ਨੇ ਸਹਾਰਾ – ਦਲਜੀਤ ਚੀਮਾ

ਚੰਡੀਗੜ੍ਹ, 20 ਅਕਤੂਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਦੇ ਐਲਾਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਨਿੱਜੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆ ਕਿਹਾ ਕਿ ਖੇਤੀ ਕਾਨੂੰਨ ਬਣਾਉਣ ਵਾਲੀ ਕਮੇਟੀ ‘ਚ ਕੈਪਟਨ ਵੀ ਸ਼ਾਮਿਲ ਸਨ ਤੇ ਸਰਵ ਪਾਰਟੀ ਮੀਟਿੰਗ ਵਿਚ ਅਸੀਂ ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਕਰਵਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਨਵੀਂ ਪਾਰਟੀ ਬਣਾਉਣ ਜਾਂ ਭਾਜਪਾ ‘ਚ ਸ਼ਾਮਿਲ ਹੋਣ ਬਾਰੇ ਸਾਨੂੰ ਪਹਿਲਾਂ ਹੀ ਪਤਾ ਸੀ। ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਜ਼ਿੱਦ ‘ਤੇ ਅੜੀ ਹੋਈ ਹੈ, ਜੋ ਕਿ ਮਾਹੌਲ ਬਣਾ ਰਹੀ ਹੈ, ਜਦਕਿ ਕੈਪਟਨ ਅਮਰਿੰਦਰ ਸਿੰਘ ਨਵੀਂ ਪਾਰਟੀ ਲਈ ਖੇਤੀ ਕਾਨੂੰਨਾਂ ਦਾ ਸਹਾਰਾ ਲੈ ਰਹੇ ਹਨ।

Leave a Reply

Your email address will not be published. Required fields are marked *