ਸੁਨਾਮ, 20 ਅਕਤੂਬਰ – ਕੈਪਟਨ ਅਮਰਿੰਦਰ ਸਿੰਘ ਦੇ ਨਵੀਂ ਪਾਰਟੀ ਬਣਾਉਣ ਦੇ ਐਲਾਨ ‘ਤੇ ਨਿੱਜੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਡਰਾਮਾ ਕਰ ਰਹੇ ਹਨ ਤੇ ਉਹ ਸਿਆਸੀ ਵਜ਼ੂਦ ਦੀ ਲੜਾਈ ਲੜ ਰਹੇ ਹਨ। ਖੇਤੀ ਕਾਨੂੰਨ ਰੱਦ ਹੋਣ ‘ਤੇ ਕੈਪਟਨ ਦੇ ਭਾਜਪਾ ‘ਚ ਨਾਲ ਗੱਠਜੋੜ ਕਰਨ ‘ਤੇ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਢੇ ਚਾਰ ਸਾਲ ਮੁੱਖ ਮੰਤਰੀ ਰਹੇ, ਉਦੋਂ ਉਨ੍ਹਾਂ ਨੇ ਕਿਉਂ ਗੱਲ ਨਹੀਂ ਕੀਤੀ, ਹੁਣ ਉਹ ਖੇਤੀ ਕਾਨੂੰਨਾਂ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਾਪਿਸ ਨਾ ਲਏ ਗਏ ਤਾਂ ਸਭ ਕੁੱਝ ਖਤਮ ਹੋ ਜਾਵੇਗਾ।