ਨਵੀਂ ਦਿੱਲੀ, 20 ਅਕਤੂਬਰ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਹੋਈ ਘਟਨਾ ਨੂੰ ਲੈ ਕੇ ਜਨਹਿਤ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਹੋਰ ਗਵਾਹਾਂ ਦੇ ਬਿਆਨ ਦਰਜ ਕਰਵਾਉਣ ਲਈ ਹੋਰ ਸਮਾਂ ਮੰਗੇ ਜਾਣ ‘ਤੇ ਸੁਪਰੀਮ ਕੋਰਟ ਨੇ ਸੁਣਵਾਈ 26 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ 26 ਅਕਤੂਬਰ ਤੋਂ ਪਹਿਲਾਂ ਸਥਿਤੀ ਰਿਪੋਰਟ ਦਾਖਿਲ ਕਰਵਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਘਟਨਾ ਦੀ ਰਿਪੋਰਟ ਪੇਸ਼ ਕਰਨ ‘ਚ ਦੇਰੀ ‘ਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਫਿਟਕਾਰ ਲਗਾਈ ਹੈ।