ਜੇ ਭਾਜਪਾ ਨਾਲ ਕਰੋਗੇ ਗੱਠਜੋੜ ਤਾਂ ਸਾਡਾ ਸਾਥ ਨਹੀਂ – ਕੈਪਟਨ ਨੂੰ ਬ੍ਰਹਮਪੁਰਾ ਨੇ ਕਿਹਾ ਸਾਫ

ਅੰਮ੍ਰਿਤਸਰ, 20 ਅਕਤੂਬਰ – ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧੀ ਪਾਰਟੀਆਂ ਨਾਲ ਗੱਠਜੋੜ ਕਰਨ ਸਬੰਧੀ ਕੀਤੇ ਐਲਾਨ ‘ਤੇ ਨਿੱਜੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਅਜੇ ਕੈਪਟਨ ਨਾਲ ਉਨ੍ਹਾਂ ਦੀ ਕੋਈ ਗੱਲ ਨਹੀਂ ਹੋਈ ਹੈ। ਕੈਪਟਨ ਅਜੇ ਕਾਂਗਰਸ ਵਿਚ ਹਨ, ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫਾ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਾਫ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਜੇਕਰ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰਨਗੇ ਤਾਂ ਕੈਪਟਨ ਨੂੰ ਉਨ੍ਹਾਂ ਦਾ ਸਾਥ ਨਹੀਂ ਮਿਲੇਗਾ। ਭਾਜਪਾ ਨੇ ਹਮੇਸ਼ਾ ਪੰਜਾਬ ਅਤੇ ਕਿਸਾਨਾਂ ਦਾ ਨੁਕਸਾਨ ਕੀਤਾ ਹੈ।ਓਧਰ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਕੈਪਟਨ ਨਾਲ ਗੱਠਜੋੜ ਦੇ ਦਾਅਵੇ ਨੂੰ ਖਾਰਜ ਕਰਦਿਆ ਕਿਹਾ ਕਿ ਕੈਪਟਨ ਨੂੰ ਪਹਿਲਾਂ ਕਾਂਗਰਸ ਛੱਡਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਅਜੇ ਤੱਕ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਕੀਤਾ ਤੇ ਨਾ ਹੀ ਕੋਈ ਪ੍ਰਸਤਾਵ ਭੇਜਿਆ ਹੈ।

Leave a Reply

Your email address will not be published. Required fields are marked *