ਲਖਨਊ, 20 ਅਕਤੂਬਰ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਯੂ.ਪੀ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ।ਪੁਲਿਸ ਵੱਲੋਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਲਾਈਨ ਲਿਜਾਇਆ ਜਾ ਰਿਹਾ ਹੈ।ਪ੍ਰਿਅੰਕਾ ਗਾਂਧੀ ਉਸ ਸਫਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ ਤੇ ਪੁਲਿਸ ਹਿਰਾਸਤ ਵਿਚ ਉਸ ਦੀ ਮੌਤ ਹੋ ਗਈ ਸੀ।ਪੁਲਿਸ ਮੁਤਾਬਿਕ ਇੱਥੇ ਧਾਰਾ 144 ਲੱਗੀ ਹੋਈ ਹੈ ਤੇ ਪ੍ਰਿਅੰਕਾ ਗਾਂਧੀ ਨੂੰ ਆਗਰਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।