ਚੰਡੀਗੜ੍ਹ, 20 ਅਕਤੂਬਰ – ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਸਬੰਧੀ ਜਾਂਚ ਲਈ ਡੀ.ਜੀ.ਪੀ ਪੰਜਾਬ ਵੱਲੋਂ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT)ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਦੀ ਅਗਵਾਈ ADGP ਅਤੇ ਡਾਇਰੈਕਟਰ ਬਿਓਰੋ ਆਫ ਇਨਵੈਸਟੀਗੇਸ਼ਨ ਵਰਿੰਦਰ ਕੁਮਾਰ ਕਰਨਗੇ।ਜਦਕਿ ਡੀ.ਆਈ.ਜੀ ਫ਼ਿਰੋਜ਼ਪੁਰ ਰੇਂਜ ਇੰਦਰਬੀਰ ਸਿੰਘ ਅਤੇ ਐੱਸ.ਐੱਸ.ਪੀ ਤਰਨਤਾਰਨ ਹਰਵਿੰਦਰ ਸਿੰਘ ਇਸ ਦੇ ਮੈਂਬਰ ਹੋਣਗੇ।