ਸ਼ਹੀਦ ਮਨਦੀਪ ਸਿੰਘ ਦੀ ਯਾਦ ‘ਚ ਇੱਕ ਯਾਦਗਾਰੀ ਗੇਟ ਅਤੇ ਇੱਕ ਸਟੇਡੀਅਮ ਬਣਾਉਣ ਦਾ ਐਲਾਨ

ਚੰਡੀਗੜ੍ਹ, 20 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੰਮੂ ਕਸ਼ਮੀਰ ਵਿਖੇ ਅੱਤਵਾਦੀ ਵਿਰੋਧੀ ਅਭਿਆਨ ਵਿਚ ਸ਼ਹੀਦ ਹੋਏ ਨਾਇਕ ਮਨਦੀਪ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਪਿੰਡ ਚੱਠਾ ਜ਼ਿਲ੍ਹਾ ਗੁਰਦਾਸਪੁਰ ‘ਚ ਇੱਕ ਯਾਦਗਾਰੀ ਗੇਟ ਅਤੇ ਇੱਕ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਮਾਇਕ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *