ਨਵੀਂ ਦਿੱਲੀ, 21 ਅਕਤੂਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 18,454 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ ਕੱਲ੍ਹ ਨਾਲ਼ੋ 26 ਫੀਸਦੀ ਜ਼ਿਆਦਾ ਹਨ। ਇਸ ਤੋਂ ਇਲਾਵਾ 17,561 ਠੀਕ ਹੋਏ ਹਨ ਤੇ 160 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,41,08,996, ਸਰਗਰਮ ਮਾਮਲਿਆਂ ਦੀ ਗਿਣਤੀ 1,78,831 , ਠੀਕ ਹੋਣ ਵਾਲਿਆਂ ਦੀ ਗਿਣਤੀ 3,34,95,808, ਕੁੱਲ ਮੌਤਾਂ ਦੀ ਗਿਣਤੀ 4,52,811 ਅਤੇ ਵੈਕਸੀਨੇਸ਼ਨ ਦਾ ਅੰਕੜਾ 100 ਕਰੋੜ ਤੋਂ ਪਾਰ ਹੋ ਚੁੱਕਾ ਹੈ।