ਨਵੀਂ ਦਿੱਲੀ, 21 ਅਕਤੂਬਰ – ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਹਾਈਵੇ ਜਾਮ ਹੋਣ ਸਬੰਧੀ ਪਾਈ ਗਈ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਜਸਟਿਸ ਸੰਜੇ ਕਿਸ਼ਨ ਕੌਲ ਨੇ ਕਿਹਾ ਕਿ ਵਿਰੋਧ ਕਰਨ ਦਾ ਕਿਸਾਨਾਂ ਨੂੰ ਅਧਿਕਾਰ ਹੈ, ਪਰ ਸੜਕਾਂ ਜਾਮ ਕਰਨ ਦਾ ਨਹੀਂ। ਲੋਕਾਂ ਨੇ ਸੜਕਾਂ ‘ਤੇ ਆਉਣਾ ਜਾਣਾ ਹੁੰਦਾ ਹੈ, ਪਰ ਸੜਕਾਂ ਜਾਮ ਹੋਣ ਨਾਲ ਸਮੱਸਿਆ ਹੁੰਦੀ ਹੈ। ਇਸ ਦਾ ਕੋਈ ਹੱਲ ਲੱਭਣਾ ਹੋਵੇਗਾ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੂੰ ਕਿਹਾ ਗਿਆ ਕਿ ਉਹ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਵਾਲੀ ਮੰਗ ‘ਤੇ ਆਪਣਾ ਜਵਾਬ ਦਾਇਰ ਕਰਨ। ਮਾਮਲੇ ‘ਤੇ ਅਗਲੀ ਸੁਣਵਾਈ ਹੋਣ 7 ਦਸੰਬਰ ਨੂੰ ਤੈਅ ਕੀਤੀ ਗਈ ਹੈ।