ਦੇਹਰਾਦੂਨ, 21 ਅਕਤੂਬਰ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਰਸਾਤ ਨਾਲ ਪ੍ਰਭਾਵਿਤ ਉੱਤਰਾਖੰਡ ਦੇ ਵੱਖ ਵੱਖ ਹਿੱਸਿਆ ਦਾ ਹਵਾਈ ਸਰਵੇਖਣ ਕੀਤਾ। ਉਨ੍ਹਾਂ ਨਾਲ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਮੌਜੂਦ ਸਨ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਹੁਣ ਤੱਕ 64 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 11 ਲਾਪਤਾ ਹਨ। ਹਲਦਵਾਨੀ, ਨੈਨੀਤਾਲ, ਅਲਮੌਡਾ ‘ਚ ਸੜਕਾਂ ਸਾਫ ਕਰਵਾ ਦਿੱਤੀਆਂ ਗਈਆਂ ਹਨ। ਪਾਵਰ ਸਟੇਸ਼ਨ ਨੂੰ ਜਲਦ ਚਾਲੂ ਕਰ ਦਿੱਤਾ ਜਾਵੇਗਾ ਜਦਕਿ ਰਾਜ ਵਿਚ 80% ਮੋਬਾਈਲ ਸੇਵਾਵਾਂ ਚਾਲੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੈਂ ਰਾਜ ਅਤੇ ਕੇਂਦਰ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਸਮੇਂ ‘ਤੇ ਬਰਸਾਤ ਦੀ ਚੇਤਾਵਨੀ ਦੇ ਚੱਲਦਿਆ ਨੁਕਸਾਨ ਦੀ ਹੱਦ ਨੂੰ ਕਾਬੂ ਕੀਤਾ ਜਾ ਸਕਦਾ ਹੈ, ਜਦਕਿ ਚਾਰਧਾਮ ਯਾਤਰਾ ਵੀ ਮੁੜ ਤੋਂ ਸ਼ੁਰੂ ਕਰ ਦਿੱਤੀ ਗਈ ਹੈ।