ਨਵੀਂ ਦਿੱਲੀ, 21 ਅਕਤੂਬਰ – ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨੇ ਗਾਜ਼ੀਪੁਰ ਬਾਰਡਰ ‘ਤੇ ਸਰਵਿਸ ਲੇਨ ਖੋਲ ਦਿੱਤੀ ਹੈ। ਕਿਸਾਨਾਂ ਨੇ ਬੈਰੀਕੇਡ ਹਟਾਉਂਦੇ ਹੋਏ ਗਾਜ਼ੀਆਬਾਦ ਤੋਂ ਗਾਜ਼ੀਪੁਰ ਮੰਡੀ ਨੂੰ ਜਾਣ ਵਾਲੀ ਸੜਕ ਚਾਲੂ ਕਰ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਰਾਸਤੇ ਨਹੀਂ ਰੋਕੇ ਹੋਏ ਬਲਕਿ ਦਿੱਲੀ ਪੁਲਿਸ ਨੇ ਬੈਰੀਕੇਡ ਲਗਾ ਕੇ ਰਾਸਤੇ ਰੋਕੇ ਹੋਏ ਹਨ। ਹੁਣ ਜਿਸ ਨੇ ਰਾਸਤੇ ਰੋਕੇ ਹਨ, ਉਸ ਦੇ ਖਿਲਾਫ ਕਾਰਵਾਈ ਹੋਵੇ।