ਚੰਡੀਗੜ੍ਹ, 21 ਅਕਤੂਬਰ – ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿੱਜੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਸਾਢੇ ਚਾਰ ਸਾਲ ਪਹਿਲਾਂ ਕੀਤੇ ਗਏ ਸਨ, ਉਹ ਪੂਰੇ ਨਹੀਂ ਹੋ ਸਕੇ, ਜਿਸ ਲਈ ਉਹ ਲੋਕਾਂ ਤੋਂ ਮਾਫੀ ਮੰਗਦੇ ਹਨ।ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਮਝੌਤਾਪ੍ਰਸਤ ਮੁੱਖ ਮੰਤਰੀ ਦੱਸਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਪਹਿਲਾਂ ਤੋਂ ਹੀ ਚੱਲਦੇ ਆ ਰਹੇ ਮਾਫੀਆ ਦਾ ਹਿੱਸਾ ਬਣੇ। ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਵੀ ਇਸ ਸਮਝੌਤੇ ਦਾ ਹੀ ਹਿੱਸਾ ਹੈ। ਇਸ ਦੇ ਨਾਲ ਹੀ ਉਨ੍ਹਾਂ ਟਰਾਂਸਪੋਰਟ ਵਿਭਾਗ ਦੀ 21 ਦਿਨ ਦੀ ਕਾਰਗੁਜ਼ਾਰੀ ਬਾਰੇ ਦੱਸਦੇ ਹੋਏ ਕਿਹਾ ਕਿ 21 ਦਿਨਾਂ ‘ਚ Tax Defaulters ਅਤੇ ਗੈਰ ਕਾਨੂੰਨੀ ਪਰਮਿਟਾਂ ਵਿਰੁੱਧ ਕਾਰਵਾਈ ਕਰਦਿਆਂ Tax Defaulters, ਗੈਰ ਕਾਨੂੰਨੀ ਪਰਮਿਟ ਅਤੇ ਅਧੂਰੇ ਹੋਰ ਕਈ ਕਾਰਨਾਂ ਕਰਕੇ 258 ਬੱਸਾਂ ਜ਼ਬਤ ਕੀਤੀਆਂ ਹਨ ਜਦਕਿ ਕਈ ਬੱਸਾਂ ਦੇ ਚਲਾਨ ਕੱਟੇ ਹਨ। ਵਿਰੋਧੀ ਪਾਰਟੀਆਂ ਨੇ ਵੀ ਇਸ ਨੂੰ ਗਲਤ ਨਹੀਂ ਕਿਹਾ ਹੈ। ਇਸ ਨਾਲ 3 ਕਰੋੜ 29 ਲੱਖ ਰੁਪਏ ਦਾ ਟੈਕਸ ਸਰਕਾਰੀ ਖਜ਼ਾਨੇ ਵਿਚ ਜਮਾਂ ਹੋ ਚੁੱਕਾ ਹੈ