ਨਵੀਂ ਦਿੱਲੀ, 21 ਅਕਤੂਬਰ – ਕੇਂਦਰ ਕੈਬਨਿਟ ਨੇ ਕੇਂਦਰੀ ਕਰਮਚਾਰੀਆਂ ਨੂੰ ਦਿਵਾਲੀ ਦਾ ਤੋਹਫਾ ਦਿੰਦੇ ਹੋਏ ਉਨ੍ਹਾਂ ਦੇ ਮਹਿੰਗਾਈ ਭੱਤੇ ਵਿਚ 3 ਫੀਸਦੀ ਵਾਧਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤਾ 28% ਤੋਂ ਵਧਾ ਕੇ 31% ਕੀਤਾ ਗਿਆ ਹੈ । ਵਧਿਆ ਮਹਿੰਗਾਈ ਭੱਤਾ 1 ਜੁਲਾਈ 2021 ਤੋਂ ਲਾਗੂ ਹੋਵੇਗਾ। ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ 47.14 ਲੱਖ ਕੇਂਦਰੀ ਕਰਮਚਾਰੀਆਂ ਅਤੇ 68.62 ਲੱਖ ਪੈਨਸ਼ਨ ਧਾਰਕਾਂ ਨੂੰ ਲਾਭ ਹੋਵੇਗਾ।ਇਸ ਦੀ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਤੀ।