ਲੁਧਿਆਣਾ, 21 ਅਕਤੂਬਰ – ਖੇਡ ਅਤੇ ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਨੇ ਅੱਜ ਲੁਧਿਆਣਾ ਦੇ ਸਰਕਾਰੀ ਕਾਲਜ ਵਿਖੇ ‘ਪੰਜਾਬ ਦਾ ਭਵਿੱਖ’ ਯੋਜਨਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨਾਲ ਦਿੱਲੀ ਦੇ ਸਾਬਕਾ ਮੰਤਰੀ ਕਿਰਨ ਵਾਲੀਆ ਵੀ ਮੌਜੂਦ ਸਨ।‘ਪੰਜਾਬ ਦਾ ਭਵਿੱਖ’ ਯੋਜਨਾ ਦੇ ਤਹਿਤ ਅਜਿਹੀ ਨੀਤੀ ਤਿਆਰ ਕੀਤੀ ਜਾਵੇਗੀ, ਜਿਸ ਦੇ ਤਹਿਤ ਨੌਜਵਾਨਾਂ ਨੂੰ ਪੜਾਈ ਦੇ ਨਾਲ ਨਾਲ ਕਿੱਤਾ ਮੁਖੀ ਕੋਰਸ ਕਰਵਾਏ ਜਾਣਗੇ, ਤਾਂ ਜੋ ਪੜਾਈ ਪੂਰੀ ਉਨ੍ਹਾਂ ਨੂੰ ਬਾਅਦ ਉਨ੍ਹਾਂ ਨੂੰ ਰੋਜ਼ਗਾਰ ਮਿਲ ਸਕੇ।