ਫਗਵਾੜਾ, 23 ਅਕਤੂਬਰ (ਰਮਨਦੀਪ) ਫਗਵਾੜਾ ਦੇ ਨੇੜਲੇ ਪਿੰਡ ਖੁਰਮਪੁਰ ਵਿਖੇ ਉਸ ਸਮੇਂ ਸਨਸਨੀ ਫੈਲ਼ ਗਈ ਜਦੋਂ ਇੱਕ ਵਿਅਕਤੀ ਨੇ ਭੇਦ ਭਰੇ ਹਲਾਤਾ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਸਰਵਨ ਸਿੰਘ ਵਾਸੀ ਪਿੰਡ ਖੁਰਮਪੁਰ ਵਜੋਂ ਹੋਈ ਹੈ। ਇਸ ਸਬੰਧੀ ਪਿੰਡ ਵਾਸੀ ਮਨਜੀਤ ਸਿੰਘ ਨੇ ਦੱਸਿਆ ਕਿ ਸਰਵਨ ਸਿੰਘ ਦਾ ਬੇਟਾ ਜਦੋਂ ਉਨਾਂ ਦੇ ਘਰ ਬੈਠਾ ਸੀ ਤਾਂ ਉਨਾਂ ਨੂੰ ਸੂਚਨਾ ਮਿਲੀ ਕਿ ਸਰਵਨ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਣ ਲੀਲਾ ਸਮਾਪਤ ਕਰ ਲਈ ਹੈ। ਜਿਸ ਤੋਂ ਬਾਅਦ ਉਨਾਂ ਨੇ ਤਰੁੰਤ ਹੀ ਇਸ ਦੀ ਸੂਚਨਾ ਫਗਵਾੜਾ ਪੁਲਿਸ ਨੂੰ ਦਿੱਤੀ।ਉਧਰ ਇਸ ਘਟਨਾਂ ਦੀ ਸੂਚਨਾ ਮਿਲਦੇ ਸਾਰ ਹੀ ਐੱਸ.ਪੀ ਫਗਵਾੜਾ ਸਰਬਜੀਤ ਸਿੰਘ ਬਾਹੀਆ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਸਰਵਨ ਸਿੰਘ ਨੇ ਪਸ਼ੂਆਂ ਦੇ ਚਾਰੇ ਵਾਲੀ ਖੁਰਲੀ ਉਪਰ ਚੜ ਕੇ ਕੰਧ ਨਾਲ ਲਟਕ ਕੇ ਫਾਹਾ ਲਿਆ ਹੋਇਆ ਸੀ। ਉਨਾਂ ਕਿਹਾ ਕਿ ਖੁਦਕੁਸ਼ੀ ਦੇ ਕਾਰਨਾ ਦਾ ਫਿਲਹਾਲ ਪਤਾ ਨਹੀ ਲੱਗ ਸਕਿਆ ਤੇ ਪੁਲਿਸ ਹਰ ਐਂਗਲ ਤੋਂ ਜਾਂਚ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।