ਨਵੀਂ ਦਿੱਲੀ, 23 ਅਕਤੂਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,326 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 17,677 ਠੀਕ ਹੋਏ ਹਨ ਤੇ 666 ਮਰੀਜ਼ਾਂ ਦੀ ਮੌਤ ਹੋਈ ਹੈ ।ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 7643 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 77 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,41,59,562, ਸਰਗਰਮ ਮਾਮਲਿਆਂ ਦੀ ਗਿਣਤੀ 1,73,728 , ਠੀਕ ਹੋਣ ਵਾਲਿਆਂ ਦੀ ਗਿਣਤੀ 3,55,32,126, ਕੁੱਲ ਮੌਤਾਂ ਦੀ ਗਿਣਤੀ 4,53,708 ਅਤੇ 101.30 ਕਰੋੜ ਵੈਕਸੀਨੇਸ਼ਨ ਹੋ ਚੁੱਕੀ ਹੈ।