ਪਟਨਾ, 23 ਅਕਤੂਬਰ – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਕਹਿਣਾ ਹੈ ਕਿ ਬਿਹਾਰ ‘ਚ ਲਗਭਗ 6.5 ਕਰੋੜ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ। ਪੇਂਡੂ ਇਲਾਕਿਆ ਵਿਚ ਲੋਕਾਂ ਨੂੰ ਕੋਵਿਡ ਵੈਕਸੀਨੇਸ਼ਨ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਉੱਤਰਾਖੰਡ ਵਿਖੇ ਭਾਰੀ ਬਰਸਾਤ ਕਾਰਨ ਬਿਹਾਰ ਦੇ ਪੱਛਮੀ ਚੰਪਾਰਣ ਦੇ 10 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਕਮਿਸ਼ਨਰ ਰਾਜ ਸਰਕਾਰ ਦੇ ਸੰਪਰਕ ਵਿਚ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਬਿਹਾਰ ਸਰਕਾਰ ਵੱਲੋਂ 2-2 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।