ਨਵੀਂ ਦਿੱਲੀ, 23 ਅਕਤੂਬਰ – ਪੰਜਾਬ ਵਿਚ 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਲਗਾਤਾਰ ਪੰਜਾਬ ਆ ਰਹੇ ਹਨ। ਇਸ ਦੇ ਤਹਿਤ ਅਰਵਿੰਦ ਕੇਜਰੀਵਾਲ ਫਿਰ ਤੋਂ 2 ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ 28 ਅਤੇ 29 ਅਕਤੂਬਰ ਨੂੰ ਇੱਕ ਵਾਰ ਫਿਰ ਪੰਜਾਬ ਦਾ ਦੌਰਾ ਕਰਨਗੇ ਤੇ ਇਸ ਵਾਰ ਉਹ ਮਾਲਵਾ ਇਲਾਕੇ ਦੀ ਫੇਰੀ ਲਗਾਉਣਗੇ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਕਈ ਵੱਡੇ ਐਲਾਨ ਕਰ ਚੁੱਕੇ ਹਨ।