ਹੁਸ਼ਿਆਰਪੁਰ, 23 ਅਕਤੂਬਰ – ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਕੁੱਝ ਸਿਵਲ ਸਰਜਨਾਂ ਦੇ ਤਬਾਦਲੇ ਕੀਤੇ ਗਏ ਸਨ। ਇਨ੍ਹਾਂ ਤਬਾਦਲਿਆਂ ਵਿਚ ਸਿਵਲ ਸਰਜਨ ਕਪੂਰਥਲਾ ਡਾ. ਪਰਮਿੰਦਰ ਕੌਰ ਨੂੰ ਸਿਵਲ ਸਰਜਨ ਹੁਸ਼ਿਆਰਪੁਰ ਲਗਾਇਆ ਗਿਆ ਸੀ। ਤਬਾਦਲਾ ਹੋਣ ਤੋਂ ਬਾਅਦ ਡਾ. ਪਰਮਿੰਦਰ ਕੌਰ ਨੇ ਹੁਸ਼ਿਆਰਪੁਰ ਦੇ ਸਿਵਲ ਸਰਜਨ ਦਫਤਰ ਵਿਖੇ ਬਤੌਰ ਸਿਵਲ ਸਰਜਨ ਹੁਸ਼ਿਆਰਪੁਰ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਨੇ ਕਿਹਾ ਕਿ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਰਾਜ ਸਰਕਾਰ ਵੱਲੋਂ ਲੋਕ ਕਲਿਆਣ ਹਿੱਤ ਸ਼ੁਰੂ ਕੀਤੀਆਂ ਸਿਹਤ ਸੁਵਿਧਾਵਾਂ ਸਬੰਧੀ ਪ੍ਰੋਗਰਾਮ ਜ਼ਮੀਨੀ ‘ਤੇ ਪੂਰੀ ਤਰਾਂ ਲਾਗੂ ਕਰਵਾਏ ਜਾਣਗੇ।ਡੇਂਗੂ ਮਲੇਰੀਆ ਦੀ ਬਿਮਾਰੀ ਬਾਰੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਖੇ 24 ਘੰਟੇ ਡੇਂਗੂ ਦੀ ਜਾਂਚ ਅਤੇ ਇਲਾਜ ਲਈ ਸਾਰੀਆਂ ਸਹੂਲਤਾਂ ਮੌਜੂਦ ਹਨ। ਇਸ ਦੇ ਨਾਲ ਹੀ ਉਨ੍ਹਾਂ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ।