ਚੰਡੀਗੜ੍ਹ, 23 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿਚ 16 ਨਵੇਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਹਲਕੇ ਦੇ ਪਿੰਡ ਹਰੀਪੁਰ ਉਰਫ ਰੋਡਮਾਜਰਾ ਵਿਖੇ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਯਾਦ ਵਿਚ ਖੇਡ ਸਟੇਡੀਅਮ ਦੇ ਨਿਰਮਾਣ ਵਾਸਤੇ 1 ਕਰੋੜ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਇਸ ਦੀ ਪੁਸ਼ਟੀ ਮੁੱਖ ਮੰਤਰੀ ਦਫਤਰ ਵੱਲੋਂ ਕੀਤੀ ਗਈ ਹੈ।