ਰੋਪੜ, 23 ਅਕਤੂਬਰ – ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵੱਖ ਵੱਖ ਟੋਲ ਪਲਾਜ਼ਿਆਂ ‘ਤੇ ਧਰਨੇ ਦਿੱਤੇ ਜਾ ਰਹੇ ਹਨ। ਇਸ ਦੇ ਤਹਿਤ ਰੋਪੜ ਟੋਲ ਪਲਾਜ਼ਾ ‘ਤੇ ਵੀ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਇਸ ਧਰਨੇ ਵਿਚ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪਹੁੰਚੇ। ਇਸ ਮੌਕੇ ਚਰਨਜੀਤ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰਾਂ ਕਿਸਾਨਾਂ ਦੇ ਨਾਲ ਹੈ। ਕਿਸਾਨ ਸੰਗਠਨ ਜਦ ਵੀ ਉਨ੍ਹਾਂ ਨੂੰ ਬੁਲਾਉਣਗੇ, ਉਹ ਹਾਜ਼ਰ ਹੋ ਜਾਣਗੇ।