ਕਲਸ਼ ਯਾਤਰਾ ਦੇ ਗੋਲ ਚੌਂਕ ਫਗਵਾੜਾ ਪਹੁੰਚਣ ‘ਤੇ ਸ਼ਹੀਦ ਕਿਸਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਫਗਵਾੜਾ, 24 ਅਕਤੂਬਰ (ਰਮਨਦੀਪ) – ਸੰਯੁਕਤ ਕਿਸਾਨ ਮੋਰਚਾ ਵੱਲੋਂ ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਪੁਰ ਖੀਰੀ ‘ਚ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੀਆਂ ਅਸਥੀਆਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਕਲਸ਼ ਯਾਤਰਾ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅਤੇ ਕਸਬਿਆਂ ਤੋਂ ਹੁੰਦੀ ਹੋਈ ਗੋਲ ਚੌਂਕ ਫਗਵਾੜਾ ਪਹੁੰਚੀ। ਗੋਲ ਚੌਂਕ ਫਗਵਾੜਾ ਪਹੁੰਚਣ ‘ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਇਹ ਕਲਸ਼ ਯਾਤਰਾ ਕੱਲ ਸ਼ੁਰੂ ਕੀਤੀ ਗਈ ਸੀ ਤੇ ਵੱਖ ਵੱਖ ਥਾਵਾਂ ਤੋਂ ਹੁੰਦੀ ਹੋਈ ਇਹ ਕਲਸ਼ ਯਾਤਰਾ ਅੱਜ ਸ਼ਾਮ ਕੀਰਤਪੁਰ ਸਾਹਿਬ ਪਹੁੰਚੇਗੀ, ਜਿੱਥੇ ਕਿ ਸ਼ਾਮ 4 ਵਜੇ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਜਾਵੇਗਾ।

Leave a Reply

Your email address will not be published. Required fields are marked *