ਫ਼ਰੀਦਕੋਟ, 24 ਅਕਤੂਬਰ – ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਸੱਚਾ ਸੌਦਾ ਸਿਰਸਾ ਦੀ ਕੌਮੀ ਕਮੇਟੀ ਦੇ 3 ਮੁਲਜ਼ਮਾਂ ਦਾ ਕੋਈ ਸੁਰਾਗ ਨਾ ਮਿਲਣ ‘ਤੇ ਐੱਸ.ਐੱਸ.ਪੀ ਫ਼ਰੀਦਕੋਟ ਨੇ ਤਿੰਨਾਂ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਹਰਸ਼ ਧੂਰੀ ਪੁੱਤਰ ਅਸ਼ੋਕ ਕੁਮਾਰ ਵਾਸੀ ਧੂਰੀ, ਸੰਦੀਪ ਬਰੇਟਾ ਪੁੱਤਰ ਓਮ ਪ੍ਰਕਾਸ਼ ਬਰੇਟਾ ਵਾਸੀ ਮੰਡੀ ਜ਼ਿਲ੍ਹਾ ਮਾਨਸਾ ਅਤੇ ਪ੍ਰਦੀਪ ਕਲੇਰ ਪੁੱਤਰ ਚਾਂਦੀਰਾਮ ਕਲੇਰ ਵਾਸੀ ਕਲਾਇਤ ਜ਼ਿਲ੍ਹਾ ਕੈਥਲ ਹਰਿਆਣਾ ਹਾਲ ਵਾਸੀ ਡੇਰਾ ਸੱਚਾ ਸੌਦਾ ਸਿਰਸਾ ਨੂੰ ਬੇਅਦਬੀ ਸਮੇਤ ਹੋਰ ਮਾਮਲਿਆਂ ਵਿਚ ਡੇਰਾ ਮੁਖੀ ਸਮੇਤ ਨਾਮਜ਼ਦ ਕੀਤਾ ਹੋਇਆ ਹੈ।