ਭਾਰਤ ‘ਚ ਪਿਛਲੇ 238 ਦਿਨਾਂ ਤੋਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ

ਨਵੀਂ ਦਿੱਲੀ, 26 ਅਕਤੂਬਰ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 12,428 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ ਪਿਛਲੇ 238 ਦਿਨਾਂ ‘ਚ ਸਭ ਤੋਂ ਘੱਟ ਹਨ।ਇਸ ਤੋਂ ਇਲਾਵਾ 15,951 ਠੀਕ ਹੋਏ ਹਨ ਤੇ 356 ਮਰੀਜ਼ਾਂ ਦੀ ਮੌਤ ਹੋਈ ਹੈ ।ਜੇ ਗੱਲ ਕਰੀਏ ਇਕੱਲੇ ਕੇਰਲ ਦੀ ਤਾਂ ਕੇਰਲ ‘ਚ ਕੱਲ੍ਹ ਕੋਰੋਨਾ ਦੇ 6664 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 53 ਮਰੀਜ਼ਾਂ ਦੀ ਮੌਤ ਹੋਈ ਹੈ।ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,41,71,990, ਸਰਗਰਮ ਮਾਮਲਿਆਂ ਦੀ ਗਿਣਤੀ 1,63,816 , ਠੀਕ ਹੋਣ ਵਾਲਿਆਂ ਦੀ ਗਿਣਤੀ 3,35,83,318, ਕੁੱਲ ਮੌਤਾਂ ਦੀ ਗਿਣਤੀ 4,54,064 ਅਤੇ 1,02,94,01,119 ਵੈਕਸੀਨੇਸ਼ਨ ਹੋ ਚੁੱਕੀ ਹੈ।

Leave a Reply

Your email address will not be published. Required fields are marked *