ਨਵੀਂ ਦਿੱਲੀ, 26 ਅਕਤੂਬਰ – ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਦੀ ਜਾਂਚ ਉੱਪਰ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ 4 ਹਜ਼ਾਰ ਦੀ ਭੀੜ ਵਿਚੋਂ ਸਿਰਫ 23 ਚਸ਼ਮਦੀਦ ਗਵਾਹ ਕਿਉਂ ਹਨ। ਸੁਪਰੀਮ ਕੋਰਟ ਨੇ ਪੁਲਿਸ ਨੂੰ ਤੇਜੀ ਨਾਲ ਹੋਰ ਚਸ਼ਮਦੀਦ ਗਵਾਹਾਂ ਦੀ ਭਾਲ ਕਰਕੇ ਉਨ੍ਹਾਂ ਦੇ ਬਿਆਨ ਦਰਜ ਕਰਨ ਤੇ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।ਮਾਮਲੇ ਦੀ ਅਗਲੀ ਸੁਣਵਾਈ 8 ਨਵੰਬਰ ਨੂੰ ਹੋਚੇਗੀ।