ਨਵੀਂ ਦਿੱਲੀ, 26 ਅਕਤੂਬਰ – ਭਾਰਤ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਇਸ ਨੂੰ ਲੈ ਕੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸਾਉਦੀ ਅਰਬ, ਖਾੜੀ ਦੇਸ਼ਾਂ ਅਤੇ ਰੂਸ ਦੇ ਹਮਰੁਤਬਾ ਨਾਲ ਗੱਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਵੱਖ ਵੱਖ ਪੱਧਰਾਂ ‘ਤੇ ਕੰਮ ਕੀਤਾ ਜਾ ਰਿਹਾ ਹੈ।