ਫਿਲੌਰ, 28 ਅਕਤੂਬਰ – ਉੱਪਰ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ ਨੇ ਅੱਜ ਸਵੇਰੇ ਫਿਲੌਰ ਨਾਕੇ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਸੁਖਜਿੰਦਰ ਰੰਧਾਵਾ ਨੇ ਡਿਊਟੀ ‘ਤੇ ਤਾਇਨਾਤ ਏ.ਐੱਸ.ਆਈ ਜਸਵੰਤ ਸਿੰਘ, ਬਲਵਿੰਦਰ ਸਿੰਘ ਸਮੇਤ 3 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਕੁਤਾਹੀ ਵਰਤਣ ‘ਤੇ ਸਸਪੈਂਡ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੁਲਿਸ ਨੂੰ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਕਰਨੀ ਚਾਹੀਦੀ ਹੈ। ਟ੍ਰੈਫਿਕ ਨੂੰ ਸੁਚਾਰੂ ਰੂਪ ਨਾਲ ਚਾਲੂ ਰੱਖਣ ਨੂੰ ਯਕੀਨੀ ਬਣਾਉਂਦੇ ਹੋਏ ਪੁਲਿਸ ਆਮ ਲੋਕਾਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਪਹਿਲ ਦੇ ਆਧਾਰ ‘ਤੇ ਨਿਜਾਤ ਦਿਵਾਏ।