ਪਾਂਸ਼ਟਾ, 28 ਅਕਤੂਬਰ (ਰਜਿੰਦਰ) ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪਬਲਿਕ ਹਾਈ ਸਕੂਲ ਪਾਂਸ਼ਟਾ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਫਸਰਾਂ ਨੇ ਵੱਡੀ ਗਿਣਤੀ ਵਿਚ ਲੋਕਾਂ ਦੇ ਪੰਜਾਬ ਸਰਕਾਰ ਵੱਲੋਂ 5-5 ਮਰਲੇ ਦੇ ਪਲਾਂਟ, ਬੱਸਪਾਸ, 2 ਕਿੱਲੋਵਾਟ ਤੱਕ ਦੇ ਕਾਇਆ ਬਿਜਲੀ ਬਿੱਲ ਮਾਫ, ਬਿਜਲੀ ਕੁਨੈਕਸ਼ਨ, ਘਰਾਂ ‘ਚ ਪਖਾਨੇ, ਐਲ.ਪੀ.ਜੀ ਗੈਸ ਕੁਨੈਕਸ਼ਨ, ਬੱਚਿਆ ਲਈ ਸਕਾਲਰਸ਼ਿਪ ਸਕੀਮ, ਸਰਬੱਤ ਸਿਹਤ ਬੀਮਾ ਯੋਜਨਾ ਆਦਿ ਚਲਾਈਆ ਜਾ ਰਹੀਆਂ ਸਕੀਮਾਂ ਦੇ ਫਾਰਮ ਭਰੇ।ਕੈਂਪ ਵਿਚ ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਖਾਸ ਤੌਰ ‘ਤੇ ਸ਼ਮੂਲੀਅਤ ਕੀਤੀ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਹਰਜੀਤ ਸਿੰਘ ਪਰਮਾਰ ਵੀ ਮੌਜੂਦ ਸਨ। ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਅਨੇਕਾਂ ਸਕੀਮਾਂ ਚਲਾਈਆਂ ਗਈਆਂ ਹਨ ਤੇ ਇਨ੍ਹਾਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਅਜਿਹੇ ਕੈਂਪ ਸੂਬੇ ਭਰ ਵਿਚ ਲੱਗ ਰਹੇ ਹਨ।