ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਭਾਜਪਾ ਲੜੇਗੀ ਚੋਣ – ਗਜ਼ੇਂਦਰ ਸ਼ੇਖਾਵਤ

ਚੰਡੀਗੜ੍ਹ, 28 ਅਕਤੂਬਰ – ਚੰਡੀਗੜ੍ਹ ‘ਚ ਅੱਜ ਪੰਜਾਬ ਭਾਜਪਾ ਦੀ ਮੀਟਿੰਗ ਹੋਈ ਜਿਸ ਵਿਚ ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਗਜੇਂਦਰ ਸ਼ੇਖਾਵਤ ਖਾਸ ਤੌਰ ‘ਤੇ ਸ਼ਾਮਿਲ ਹੋਏ।ਮੀਟਿੰਗ ਦੌਰਾਨ 2022 ਵਿਧਾਨਸਭਾ ਚੋਣਾਂ ਨੂੰ ਲੈ ਕੇ ਵਿਚਾਰਾਂ ਹੋਈਆਂ। ਮੀਟਿੰਗ ਤੋਂ ਉਪਰੰਤ ਪ੍ਰੈੱਸ ਵਾਰਤਾ ਦੌਰਾਨ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਪੂਰੀ ਤਰਾਂ ਤਿਆਰ ਹੈ ਤੇ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ।ਸੱਤਾ ਵਿਚ ਆਉਣ ‘ਤੇ ਭਾਜਪਾ ਵੱਲੋਂ ਪੰਜਾਬ ‘ਚ ਮਾਫੀਆ ਰਾਜ ਤੇ ਭ੍ਰਿਸ਼ਟਾਚਾਰ ਖਤਮ ਕੀਤਾ ਜਾਵੇਗਾ।ਬੀ.ਐੱਸ.ਐਫ ਦਾ ਅਧਿਕਾਰ ਖੇਤਰ ਵਧਾਉਣ ‘ਤੇ ਉਨ੍ਹਾਂ ਕਿਹਾ ਕਿ ਇਹ ਫੈਸਲਾ ਦੇਸ਼ ਦੀ ਸੁਰੱਖਿਆ ਤਹਿਤ ਲਿਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿਚ ਸ਼ਾਮਿਲ ਹੋਣ ਸਬੰਧੀ ਉਨ੍ਹਾਂ ਕਿਹਾ ਕਿ ਇਸ ਬਾਰੇ ਕੈਪਟਨ ਹੀ ਦੱਸ ਸਕਦੇ ਹਨ।ਭਾਜਪਾ ਦੀ ਵਿਚਾਰਧਾਰ ਦਾ ਸਨਮਾਨ ਕਰਨ ਵਾਲਿਆਂ ਦਾ ਭਾਜਪਾ ‘ਚ ਸਵਾਗਤ ਹੈ।ਭਾਜਪਾ ਪ੍ਰੈੱਸ ਵਾਰਤਾ ਤੋਂ ਪਹਿਲਾਂ ਭਾਜਪਾ ਵੱਲੋਂ ਨਵਾਂ ਪੰਜਾਬ, ਭਾਜਪਾ ਦੇ ਨਾਲ ਪੋਸਟਰ ਵੀ ਜਾਰੀ ਕੀਤਾ ਗਿਆ।

Leave a Reply

Your email address will not be published. Required fields are marked *