ਪੰਜਾਬ ‘ਚ 1 ਅਪ੍ਰੈਲ ਤੋਂ ਬਾਅਦ ਕਿਸੇ ਵੀ ਕਿਸਾਨ ਨੂੰ ਖੁਦਕੁਸ਼ੀ ਨਹੀਂ ਕਰਨ ਦੇਵਾਂਗੇ – ਕੇਜਰੀਵਾਲ

ਮਾਨਸਾ, 28 ਅਕਤੂਬਰ – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਾਨਸਾ ਵਿਖੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਅਸੀਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਬਾਰੇ ਸੁਣਦੇ ਹਾਂ ਤਾਂ ਬੜਾ ਦੁੱਖ ਹੁੰਦਾ ਹੈ। ਆਜ਼ਾਦੀ ਦੇ 70 ਸਾਲ ਬਾਅਦ ਵੀ ਜੇਕਰ ਸਾਡੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਤਾਂ ਇਹ ਸਾਡੇ ਲਈ ਸ਼ਰਮ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮਾਰਚ ਵਿਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤੇ 1 ਅਪ੍ਰੈਲ ਤੋਂ ਬਾਅਦ ਕਿਸੇ ਵੀ ਕਿਸਾਨ ਨੂੰ ਖੁਦਕੁਸ਼ੀ ਨਹੀਂ ਕਰਨ ਦੇਵਾਂਗੇ।

Leave a Reply

Your email address will not be published. Required fields are marked *