ਨਵੀਂ ਦਿੱਲੀ, 6 ਮਈ – ਸਾਬਕਾ ਕੇਂਦਰੀ ਮੰਤਰੀ ਅਤੇ ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਚੌਧਰੀ ਅਜੀਤ ਸਿੰਘ ਦਾ ਦੇਹਾਂਤ ਹੋ ਗਿਆ। ਉਹ 22 ਅਪ੍ਰੈਲ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ ਤੇ ਮੰਗਲਵਾਰ ਨੂੰ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ।ਪਾਰਟੀ ਦੇ ਆਗੂ ਤੇ ਉਨ੍ਹਾਂ ਦੇ ਬੇਟੇ ਜੈਅੰਤ ਚੌਧਰੀ ਨੇ ਟਵੀਰ ਕਰ ਇਹ ਜਾਣਕਾਰੀ ਦਿੱਤੀ ਹੈ।ਚੌਧਰੀ ਅਜੀਤ ਸਿੰਘ ਦੇ ਦੇਹਾਂਤ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।