ਨਵੀਂ ਦਿੱਲੀ, 29 ਅਕਤੂਬਰ – ਰਿਜ਼ਰਵ ਬੈਂਕ ਆਫ ਇੰਡੀਆ (RBI) ਦੇ ਗਵਰਨਰ ਸ਼ਕਤੀਕਾਂਤ ਦਾਸ ਦਾ ਕਾਰਜਕਾਲ 3 ਸਾਲ ਲਈ ਵਧਾ ਦਿੱਤਾ ਗਿਆ ਹੈ। ਭਾਜਪਾ ਦੀ ਮੌਜੂਦਾ ਨਰਿੰਦਰ ਮੋਦੀ ਸਰਕਾਰ ‘ਚ ਉਹ ਪਹਿਲੇ ਗਵਰਨਰ ਹਨ ਜਿਨ੍ਹਾਂ ਦਾ ਕਾਰਜਕਾਲ ਵਧਾਇਆ ਗਿਆ ਹੈ।ਗਵਰਨਰ ਬਣਨ ਤੋਂ ਪਹਿਲਾਂ ਸ਼ਕਤੀਕਾਂਤ ਦਾਸ ਵਿੱਤ ਮਾਮਲਿਆਂ ਦੇ ਸਕੱਤਰ ਸਨ।ਉਨ੍ਹਾਂ ਨੂੰ 11 ਦਸੰਬਰ 2018 ਨੂੰ 3 ਸਾਲਾਂ ਲਈ ਰਿਜ਼ਰਵ ਬੈਂਕ ਦਾ ਗਵਰਨਰ ਨਿਯੁਕਤ ਕੀਤਾ ਗਿਆ ਸੀ ਤੇ 10 ਦਸੰਬਰ ਨੂੰ ਉਨ੍ਹਾਂ ਦਾ ਕਾਰਜਕਾਲ ਖਤਮ ਹੋ ਰਿਹਾ ਸੀ।ਪਰ ਕੈਬਨਿਟ ਨਿਯੁਕਤੀ ਕਮੇਟੀ ਨੇ ਸ਼ਕਤੀਕਾਂਤ ਦਾਸ ਨੂੰ ਅਗਲੇ 3 ਸਾਲਾਂ ਲਈ RBI ਦੇ ਗਵਰਨਰ ਵਜੋਂ ਬਣੇ ਰਹਿਣ ਦੀ ਮਨਜ਼ੂਰੀ ਦੇ ਦਿੱਤੀ ਹੈ।ਸ਼ਕਤੀਕਾਂਤ ਦਾਸ ਨੇ ਵਿੱਤ, ਕਰ, ਉਦਯੋਗ ਤੇ ਬੁਨਿਆਦੀ ਢਾਂਚੇ ਦੇ ਖੇਤਰਾਂ ‘ਚ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕੀਤਾ ਹੈ।